ਮੁੱਖ ਮੰਤਰੀ ਮਨੋਹਰ ਲਾਲ ਨੇ ਹਾਕੀ ਵਿਸ਼ਵ ਕੱਪ ਟਰਾਫੀ ਦਾ ਕੀਤਾ ਉਦਘਾਟਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਦਸੰਬਰ 15

ਦੇਸ਼ ‘ਚ ਹੋਣ ਵਾਲੇ ਹਾਕੀ ਵਿਸ਼ਵ ਕੱਪ ਲਈ ਹਾਕੀ ਟਰਾਫੀ ਯਾਤਰਾ ਕੱਢੀ ਜਾ ਰਹੀ ਹੈ, ਜੋ ਕਿ ਹਰਿਆਣਾ ਦੇ ਸ਼ਾਹਬਾਦ ਅਤੇ ਸੋਨੀਪਤ ਤੋਂ ਹੁੰਦੀ ਹੋਈ ਦਿੱਲੀ ਜਾਵੇਗੀ। ਮੁੱਖ ਮੰਤਰੀ ਮਨੋਹਰ ਲਾਲ ਨੇ ਹਾਕੀ ਟਰਾਫੀ ਟੂਰ ਲਈ ਚੰਡੀਗੜ੍ਹ ਵਿੱਚ ਹਾਕੀ ਵਿਸ਼ਵ ਕੱਪ ਟਰਾਫੀ ਦਾ ਉਦਘਾਟਨ ਕੀਤਾ। ਇਸ ਮੌਕੇ ਖੇਡ ਮੰਤਰੀ ਸੰਦੀਪ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟੀਮ ਲਈ ‘ਖੇਡੇਗਾ ਇੰਡੀਆ, ਜੀਤੇਗਾ ਇੰਡੀਆ, ਜੀਤੇਗੀ ਹਾਕੀ’ ਦਾ ਨਾਅਰਾ ਵੀ ਦਿੱਤਾ।

ਮੁੱਖ ਮੰਤਰੀ ਮਨੋਹਰ ਲਾਲ ਨੇ ਦੱਸਿਆ ਕਿ ਹਾਕੀ ਵਿਸ਼ਵ ਕੱਪ ਕੈਂਪ ਵਿੱਚ ਹਰਿਆਣਾ ਦੇ 5 ਖਿਡਾਰੀ ਸ਼ਾਮਲ ਹਨ। ਉਮੀਦ ਹੈ ਕਿ ਸਾਰੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਿੱਚ ਹਰਿਆਣਾ ਦਾ ਪ੍ਰਦਰਸ਼ਨ ਹਮੇਸ਼ਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਉਲੰਪਿਕ ਖੇਡਾਂ ਵਿੱਚ ਤਗਮੇ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੋਨ ਤਮਗਾ ਜਿੱਤਣ ਵਾਲਾ ਨੀਰਜ ਚੋਪੜਾ ਵੀ ਹਰਿਆਣਾ ਦਾ ਪੁੱਤਰ ਹੈ।

ਹਾਕੀ ਵਿਸ਼ਵ ਕੱਪ ਟਰਾਫੀ ਦਾ ਸ਼ਾਹਾਬਾਦ ਹਾਕੀ ਸਟੇਡੀਅਮ ‘ਚ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਖੇਡ ਮੰਤਰੀ ਸੰਦੀਪ ਸਿੰਘ ਅਤੇ ਲੈਫਟੀਨੈਂਟ ਵਿਕਰਮ ਜੀਤ ਸਿੰਘ ਵੀ ਮੌਜੂਦ ਸਨ। ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਇਹ ਬਹੁਤ ਵੱਡਾ ਮੌਕਾ ਹੈ ਜਦੋਂ ਭਾਰਤ ਵਿੱਚ ਹਾਕੀ ਵਿਸ਼ਵ ਕੱਪ ਹੋ ਰਿਹਾ ਹੈ। ਭਾਰਤ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਮੇਜ਼ਬਾਨ ਦੇਸ਼ ਦੇ ਖਿਡਾਰੀਆਂ ਵਿੱਚ ਵੀ ਉਤਸ਼ਾਹ ਬੁਲੰਦ ਹੈ। ਸੰਦੀਪ ਸਿੰਘ ਨੇ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੂੰ ਪੂਰੇ ਜੋਸ਼ ਅਤੇ ਲਗਨ ਨਾਲ ਖੇਡਣਾ ਚਾਹੀਦਾ ਹੈ।

Leave a Reply

Your email address will not be published. Required fields are marked *

View in English