ਮੈਟਰੋ ਸਟੇਸ਼ਨ ’ਤੇ ਹਾਦਸੇ ਦੌਰਾਨ ਮਾਰੀ ਗਈ ਮਹਿਲਾ ਦੇ ਪਰਿਵਾਰ ਨੂੰ 15 ਲੱਖ ਦਾ ਮੁਆਵਜ਼ਾ ਦੇਵੇਗੀ DMRC

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਦਸੰਬਰ 20

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਦੱਸਿਆ ਕਿ ਵਿਭਾਗ ਉਸ ਮਹਿਲਾ ਯਾਤਰੀ ਦੇ ਪਰਿਵਾਰ ਨੂੰ 15 ਲੱਖ ਰੁਪਏ ਦਾ ਮੁਆਵਜ਼ਾ ਦੇਵੇਗਾ, ਜਿਸ ਦੀ ਪਿਛਲੇ ਹਫ਼ਤੇ ਇੰਦਰਲੋਕ ਮੈਟਰੋ ਸਟੇਸ਼ਨ ’ਤੇ ਇਕ ਹਾਦਸੇ ਤੋਂ ਬਾਅਦ ਮੌਤ ਹੋ ਗਈ ਸੀ।

ਮ੍ਰਿਤਕਾਂ ਦੇ ਬੱਚਿਆਂ ਨੂੰ ਮਾਨਵੀ ਸਹਾਇਤਾ ਵਜੋਂ 10 ਲੱਖ ਰੁਪਏ ਦੀ ਵਾਧੂ ਰਾਸ਼ੀ ਵੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ, ਹਰਦੀਪ ਸਿੰਘ ਪੁਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਦਿੱਲੀ ਮੈਟਰੋ ਪ੍ਰਬੰਧਨ ਦੁਆਰਾ ਬੱਚਿਆਂ ਦੀ ਦੇਖਭਾਲ ਅਤੇ ਸਿੱਖਿਆ ਨੂੰ ਯਕੀਨੀ ਬਣਾਇਆ ਜਾਵੇ।

Leave a Reply

Your email address will not be published. Required fields are marked *

View in English