ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਪ੍ਰੈਲ 5
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 6 ਅਪ੍ਰੈਲ ਨੂੰ ਮੋਗਾ ਅਤੇ ਜਲੰਧਰ ਵਿਚ ਵੱਡੀਆਂ ਰੈਲੀਆਂ ਕਰਨਗੇ। ਇਹਨਾਂ ਰੈਲੀਆਂ ਵਿਚ ਆਪ ਦੇ ਐਮ ਪੀ ਤੇ ਕੋ ਇੰਚਾਰਜ ਸੰਦੀਪ ਪਾਠਕ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪਾਰਟੀ ਦੇ ਵਿਧਾਇਕਾਂ ਤੇ ਸਮੁੱਚੀ ਲੀਡਰਸ਼ਿਪ ਨੂੰ ਰੈਲੀਆਂ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਜਲੰਧਰ ਵਿਚ ‘ਆਪ’ ਨੇ ਪਹਿਲਾਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਸੀ ਪਰ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਅਤੇ ਹਾਲੇ ਤੱਕ ਕੋਈ ਨਵਾਂ ਉਮੀਦਵਾਰ ਨਹੀਂ ਐਲਾਨਿਆ ਗਿਆ। ਮੋਗਾ ਵਿਚ ਮੁੱਖ ਮੰਤਰੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।







