ਫੈਕਟ ਸਮਾਚਾਰ ਸੇਵਾ
ਅਹਿਮਦਾਬਾਦ , ਅਪ੍ਰੈਲ 20
ਰਾਹੁਲ ਗਾਂਧੀ ਨੂੰ ਮਾਨਹਾਨੀ ਮਾਮਲੇ ‘ਚ ਸੂਰਤ ਸੈਸ਼ਨ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਰਾਹੁਲ ਗਾਂਧੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
ਦੱਸ ਦੇਈਏ ਕਿ ਸੂਰਤ ਦੀ ਇਕ ਸੈਸ਼ਨ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਟਿੱਪਣੀ ਲਈ ਅਪਰਾਧਿਕ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਸੀ ਅਤੇ ਉਨ੍ਹਾਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਕਾਰਨ ਰਾਹੁਲ ਗਾਂਧੀ ਸੰਸਦ ਦੀ ਮੈਂਬਰਸ਼ਿਪ ਗੁਆ ਬੈਠੇ ਹਨ। ਹੁਣ ਰਾਹੁਲ ਗਾਂਧੀ ਨੂੰ ਸੈਸ਼ਨ ਕੋਰਟ ਤੋਂ ਵੀ ਨਿਰਾਸ਼ਾ ਹੱਥ ਲੱਗੀ ਹੈ। ਰਾਹੁਲ ਗਾਂਧੀ ਹੁਣ ਰਾਹਤ ਲਈ ਹਾਈਕੋਰਟ ਪਹੁੰਚ ਸਕਦੇ ਹਨ।







