ਮੌਨਸੂਨ ਨੂੰ ਲੈ ਕੇ ਆਈ ਨਵੀਂ ਅਪਡੇਟ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 15

ਮੌਸਮ ਵਿਭਾਗ ਨੇ ਮੌਨਸੂਨ ਦੇ ਸਬੰਧ ਵਿੱਚ ਇੱਕ ਨਵਾਂ ਅਪਡੇਟ ਜਾਰੀ ਕੀਤਾ ਹੈ। ਵਿਭਾਗ ਨੇ ਕਿਹਾ ਕਿ ਭਾਰਤ ‘ਚ 2024 ਦੇ ਮੌਨਸੂਨ ਸੀਜ਼ਨ ‘ਚ ਭਾਰੀ ਬਾਰਿਸ਼ ਹੋਵੇਗੀ। ਇਸ ਵਾਰ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਅਗਸਤ-ਸਤੰਬਰ ਤੱਕ ਲਾ ਨੀਨਾ ਸਥਿਤੀਆਂ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਭਾਰਤ ਵਿੱਚ ਜੂਨ ਤੋਂ ਸਤੰਬਰ ਤੱਕ ਚਾਰ ਮਹੀਨਿਆਂ ਦੇ ਮੌਨਸੂਨ ਸੀਜ਼ਨ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜੋ ਕਿ ਔਸਤ ਦਾ 87 ਸੈਂਟੀਮੀਟਰ ਜਾਂ 106 ਪ੍ਰਤੀਸ਼ਤ ਰਹਿਣ ਦੀ ਸੰਭਾਵਨਾ ਹੈ।

ਜਲਵਾਯੂ ਵਿਗਿਆਨੀਆਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਦੀ ਗਿਣਤੀ ਘੱਟ ਰਹੀ ਹੈ, ਜਦੋਂ ਕਿ ਭਾਰੀ ਵਰਖਾ (ਥੋੜ੍ਹੇ ਸਮੇਂ ਵਿੱਚ ਜ਼ਿਆਦਾ ਵਰਖਾ) ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਨਾਲ ਜ਼ਿਆਦਾ ਵਾਰ ਸੋਕੇ ਅਤੇ ਹੜ੍ਹ ਆਉਂਦੇ ਹਨ।

Leave a Reply

Your email address will not be published. Required fields are marked *

View in English