ਮੱਧ ਪ੍ਰਦੇਸ਼ ‘ਚ ਹਾਦਸਾ : ਪੁਲ ਤੋਂ ਹੇਠਾਂ ਬੱਸ ਡਿੱਗਣ ਕਾਰਨ 15 ਲੋਕਾਂ ਦੀ ਮੌਤ

ਫੈਕਟ ਸਮਾਚਾਰ ਸੇਵਾ

ਭੋਪਾਲ, ਮਈ 9

ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸੇ ਦੌਰਾਨ 15 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਅੱਜ ਸਵੇਰੇ 8.30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਸੀ। ਉਹ ਦੰਸਵਾ, ਡੋਂਗਰਗਾਓਂ ਵਿਚਕਾਰ ਬੋਰਾਡ ਨਦੀ ਦੇ ਪੁਲ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਡਿੱਗ ਗਈ। ਇਹ ਬੱਸ ਓਵਰਲੋਡ ਸੀ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਪੀ,ਡੀਸੀ ਤੇ ਵਿਧਾਇਕ ਮੌਕੇ ‘ਤੇ ਪਹੁੰਚ ਗਏ ਹਨ। ਉੱਥੇ ਹੀ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਮੌਕੇ ’ਤੇ ਪੁੱਜੇ ਵਿਧਾਇਕ ਰਵੀ ਜੋਸ਼ੀ ਨਾਲ ਗੱਲਬਾਤ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਬੱਸਾਂ ਓਵਰਲੋਡ ਹੋ ਕੇ ਹਰ ਰੋਜ਼ ਤੇਜ਼ ਰਫ਼ਤਾਰ ਨਾਲ ਲੰਘਦੀਆਂ ਹਨ। ਕਈ ਵਾਰ ਅਸੀਂ ਬੱਸ ਡਰਾਈਵਰਾਂ ਨੂੰ ਰੋਕਿਆ ਪਰ ਉਨ੍ਹਾਂ ਨੇ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ।

ਮੱਧ ਪ੍ਰਦੇਸ਼ ਸਰਕਾਰ ਖਰਗੋਨ ਬੱਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਅਤੇ ਜ਼ਖਮੀਆਂ ਦਾ ਇਲਾਜ ਖੁਦ ਕਰਵਾਏਗੀ। ਗੰਭੀਰ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਜਦਕਿ ਬਾਕੀ ਜ਼ਖ਼ਮੀਆਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ। ਸਰਕਾਰ ਨੇ ਬੱਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *

View in English