ਯੂਪੀ ‘ਚ ਵੱਡਾ ਸੜਕ ਹਾਦਸਾ, 6 ਜੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿਚ ਲਗਾਤਾਰ ਸੜਕ ਹਾਦਸੇ ਵਧਦੇ ਜਾ ਰਹੇ ਹਨ। ਇਸ ਦਰਮਿਆਨ ਬਲਰਾਮਪੁਰ ਜ਼ਿਲ੍ਹੇ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਟਰੱਕ ਤੇ ਕਾਰ ਵਿਚ ਭਿਆਨਕ ਟੱਕਰ ਹੋ ਗਈ ਜਿਸ ਵਿਚ ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਸੂਚਨਾ ਮਿਲਣ ਦੇ ਬਾਅਦ ਘਟਨਾ ਵਾਲੀ ਥਾਂ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ ਹੈ।

ਹਾਦਸੇ ਵਿਚ ਮਾਰੇ ਗਏ ਲੋਕ ਉੱਤਰ ਪ੍ਰਦੇਸ਼ ਦੇ ਦੇਵਰੀਆ ਜਨਪਦ ਦੇ ਰਹਿਣ ਵਾਲੇ ਸੀ।ਬਲਰਾਮਪੁਰ ਉਤਰੌਲਾ ਮਾਰਗ ਕੋਲ ਗਾਲਿਬਪੁਰ ਪਿੰਡ ਨੇੜੇ ਸ਼ਨੀਵਾਰ ਸਵੇਰੇ ਤੇਜ਼ ਰਫਤਾਰ ਸਵਿਫਟ ਡਿਜਾਇਰ ਗੱਡੀ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉਡ ਗਏ ਹਨ। ਕਾਰ ਵਿਚ ਸਵਾਰ ਪਤੀ-ਪਤਨੀ ਤੇ ਚਾਰ ਬੱਚਿਆਂ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਡਰਾਈਵਰ ਨੂੰ ਝਪਕੀ ਲੱਗਣ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਕਾਰ ਵਿਚ ਸਵਾਰ ਇਕ ਹੀ ਪਰਿਵਾਰ ਦੇ ਲੋਕ ਨੈਨੀਤਾਲ ਤੋਂ ਆਪਣੇ ਘਰ ਦੇਵਰੀਆ ਜਾ ਰਹੇ ਸਨ।

Leave a Reply

Your email address will not be published. Required fields are marked *

View in English