ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਫਰਵਰੀ 22
ਅੱਜ ਰਵਨੀਤ ਸਿੰਘ ਬਿੱਟੂ ਨੇ ਭਾਈ ਅੰਮ੍ਰਿਤਪਾਲ ਸਿੰਘ ਵਿਰੁਧ ਤਿੱਖੇ ਸ਼ਬਦੀ ਹਮਲੇ ਕੀਤੇ। ਰਵਨੀਤ ਬਿੱਟੂ ਨੇ ਟਵੀਟ ਕੀਤਾ ਕਿ ਪੰਜਾਬ ਨੂੰ ਦੇਸ਼ ਤੋਂ ਵੱਖ ਕਰਨ ਦੀ ਲੜਾਈ ਵਿਚ ਸਿਰ ਦੇਣ ਦੀ ਗੱਲ ਕਰਨ ਵਾਲਾ ਅੱਜ ਇਕ ਚਪੇੜਾਂ ਦੇ ਪਰਚੇ ਤੋਂ ਡਰ ਕੇ ਸਵੇਰ ਦਾ ਫੇਸਬੁੱਕ ਉਤੇ ਸਫ਼ਾਈਆਂ ਦੇ ਰਿਹਾ ਹੈ। ਪ੍ਰਸ਼ਾਸਲ ਨੂੰ ਅਪੀਲ ਹੈ ਕਿ ਬੱਚਾ ਕਾਫੀ ਡਰ ਗਿਆ ਹੈ ਅਤੇ ਗਲਤੀ ਮੰਨ ਰਿਹਾ ਹੈ ਇਸ ਲਈ ਉਸ ਨੂੰ ਮਾਫ਼ ਕਰ ਦੇਣ।








