ਫੈਕਟ ਸਮਾਚਾਰ ਸੇਵਾ
ਮੁੰਬਈ , ਜਨਵਰੀ 19
ਮੁੰਬਈ ਪੁਲਿਸ ਨੇ ਰਾਖੀ ਸਾਵੰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਰਾਖੀ ਦੇ ਇਤਰਾਜ਼ਯੋਗ ਵੀਡੀਓ ਮਾਮਲੇ ‘ਚ ਇਹ ਕਾਰਵਾਈ ਕੀਤੀ ਗਈ ਹੈ। ਹੁਣ ਤਕ ਦੀ ਜਾਣਕਾਰੀ ਮੁਤਾਬਕ ਰਾਖੀ ਸਾਵੰਤ ਖਿਲਾਫ ਇਹ ਕਾਰਵਾਈ ਸ਼ਰਲਿਨ ਚੋਪੜਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸ਼ਰਲਿਨ ਚੋਪੜਾ ਨੇ ਟਵੀਟ ਕੀਤਾ, ‘ਰਾਖੀ ਸਾਵੰਤ ਗ੍ਰਿਫਤਾਰ।’
ਸ਼ਰਲਿਨ ਨੇ ਆਪਣੇ ਵੈਰੀਫਾਈਡ ਟਵਿੱਟਰ ਅਕਾਊਂਟ ‘ਤੇ ਲਿਖਿਆ, ਰਾਖੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਰਾਖੀ ਖ਼ਿਲਾਫ਼ ਦਰਜ ਕੇਸ ਬਾਰੇ ਵੀ ਜਾਣਕਾਰੀ ਦਿੱਤੀ। ਅੰਬੋਲੀ ਪੁਲਿਸ ਨੇ ਸ਼ਰਲਿਨ ਨੂੰ ਪਿਛਲੇ ਦਿਨੀਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਹਿਰਾਸਤ ‘ਚ ਲੈ ਲਿਆ ਸੀ।
ਜਾਣਕਾਰੀ ਮੁਤਾਬਕ ਰਾਖੀ ਨੇ ਮਾਡਲ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਕਰਨ ਦੀ ਧਮਕੀ ਦਿੱਤੀ ਸੀ। ਅੱਜ ਹੀ ਉਹ ਆਪਣੀ ਡਾਂਸ ਅਕੈਡਮੀ ਦੀ ਸ਼ੁਰੂਆਤ ਕਰਨ ਜਾ ਰਹੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।







