ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਗਸਤ 9
ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ’ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਇਕ ਟਵੀਟ ‘ਚ ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਸਿੱਖਿਆ ਕ੍ਰਾਂਤੀ ਦੇ ਨਾਇਕ ਮਨੀਸ਼ ਸਿਸੋਦੀਆ ਨੂੰ ਅੱਜ ਜ਼ਮਾਨਤ ਮਿਲਣ ’ਤੇ ਪੂਰੇ ਦੇਸ਼ ਵਿਚ ਖੁਸ਼ੀ ਦੀ ਲਹਿਰ ਹੈ। ਮੈਂ ਮਾਣਯੋਗ ਸੁਪਰੀਮ ਕੋਰਟ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ। ਮਨੀਸ਼ ਜੀ ਨੂੰ 530 ਦਿਨ ਜੇਲ੍ਹ ਦੀਆਂ ਸਲਾਖਾਂ ਪਿੱਛੇ ਰੱਖਿਆ ਗਿਆ। ਉਹਨਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹਨਾਂ ਗਰੀਬ ਬੱਚਿਆਂ ਨੂੰ ਚੰਗਾ ਭਵਿੱਖ ਦਿੱਤਾ।ਪਿਆਰੇ ਬੱਚੋ ਤੁਹਾਡੇ ਮਨੀਸ਼ ਅੰਕਲ ਵਾਪਸ ਆ ਰਹੇ ਹਨ।







