ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਸਤੰਬਰ 25
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਨੇ 27 ਸਤੰਬਰ ਨੂੰ ਸਵੇਰੇ 11 ਵਜੇ ਤੋਂ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਇਸ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਰਾਜਪਾਲ ਵਿਚਾਲੇ ਟਕਰਾਅ ਹੋ ਗਿਆ ਸੀ। ਰਾਜਪਾਲ ਨੇ ਸਰਕਾਰ ਨੂੰ ਸਦਨ ਵਿੱਚ ਕੀਤੇ ਜਾਣ ਵਾਲੇ ਕਾਰੋਬਾਰ ਬਾਰੇ ਪੁੱਛਿਆ ਸੀ। ਸਰਕਾਰ ਵੱਲੋਂ ਸੈਸ਼ਨ ਦਾ ਏਜੰਡਾ ਦੱਸੇ ਜਾਣ ਤੋਂ ਬਾਅਦ ਰਾਜਪਾਲ ਨੇ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਬਤ ਰਸਮੀ ਹੁਕਮ ਗਵਰਨਰ ਦੇ ਵਲੋਂ ਜਾਰੀ ਕਰ ਦਿੱਤੇ ਗਏ ਹਨ।







