ਚੰਡੀਗੜ੍ਹ : ਪੰਜਾਬ ਸਰਕਾਰ ਜਦੋ ਦੀ ਸੁਪਰੀਮ ਕੋਰਟ ਗਈ ਹੈ ਉਦੋ ਤੋ ਹੀ ਰਾਜਪਾਲ ਬਨਵਾਰੀ ਲਾਲ ਦਾ ਰਵਈਆ ਕੁਝ ਬਦਲਦਾ ਨਜ਼ਰ ਆਇਆ ਹੈ। ਅਸਲ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ਵਿਚੋਂ ਦੋ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਜਿਹੜੇ ਵਿੱਤੀ ਬਿੱਲਾਂ ਨੂੰ ਹੁਣ ਰਾਜਪਾਲ ਨੇ ਮਨਜ਼ੂਰੀ ਦਿੱਤੀ ਹੈ ਉਹਨਾਂ ਵਿਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਮਨਜ਼ੂਰੀ ਦਿੱਤੀ ਗਈ ਹੈ। ਪਹਿਲਾ ਬਿੱਲ ਆਨਲਾਈਨ ਗੇਮਿੰਗ ’ਤੇ ਜੀ ਐਸ ਟੀ ਲਗਾਉਣ ਅਤੇ ਜੀ ਐਸ ਟੀ ਅਪੀਲੀ ਟ੍ਰਿਬਿਊਨਲ ਸਥਾਪਿਤ ਕੀਤੇ ਜਾਣ ਦਾ ਰਾਹ ਪੱਧਰਾ ਕਰਦਾ ਹੈ ਜਦੋਂ ਕਿ ਦੂਜਾ ਜਾਇਦਾਦ ਗਹਿਣੇ ਰੱਖਣ ’ਤੇ ਸਟੈਂਪ ਡਿਊਟੀ ਲਗਾਉਣ ਬਾਰੇ ਹੈ।







