ਰਾਜਸਥਾਨ ‘ਚ ਭਿਆਨਕ ਸੜਕ ਹਾਦਸਾ , ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ

ਫੈਕਟ ਸਮਾਚਾਰ ਸੇਵਾ

ਜੈਪੁਰ , ਅਕਤੂਬਰ 29

ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲੇ ‘ਚ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ‘ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਰਾਤ ਨੂੰ ਹੋਇਆ ਜਦੋਂ ਪਰਿਵਾਰ ਇੱਕ ਸਮਾਗਮ ਤੋਂ ਘਰ ਪਰਤ ਰਿਹਾ ਸੀ।

ਐਸਐਚਓ ਵੇਦ ਪਾਲ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ 60 ਸਾਲਾ ਪਰਮਜੀਤ ਕੌਰ, ਖੁਸ਼ਵਿੰਦਰ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ, ਪੁੱਤਰ ਮਨਜੋਤ ਸਿੰਘ ਅਤੇ 36 ਸਾਲਾ ਰਾਮਪਾਲ, ਉਸ ਦੀ ਪਤਨੀ ਰੀਨਾ ਅਤੇ ਬੇਟੀ ਰੀਟਾ ਵਜੋਂ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਅਤੇ ਮਨਰਾਜ ਕੌਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਬੀਕਾਨੇਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਐਸਐਚਓ ਪਾਲ ਨੇ ਅੱਗੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

View in English