ਫੈਕਟ ਸਮਾਚਾਰ ਸੇਵਾ
ਰਈਆ , ਜੂਨ 12
ਲੋਕ ਸਭਾ ਚੋਣਾਂ 2024 ਦੌਰਾਨ ਲੋਕ ਸਭਾ ਹਲਕਾ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਵੱਖ-ਵੱਖ ਕਾਂਗਰਸੀ ਲੀਡਰਾਂ ਨਾਲ ਬਾਅਦ ਦੁਪਹਿਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ। ਜਿੱਥੇ ਉਨ੍ਹਾਂ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਜਾਣਕਾਰੀ ਅਨੁਸਾਰ ਇਹ ਉਨ੍ਹਾਂ ਦੀ ਨਿੱਜੀ ਮੁਲਾਕਾਤ ਸੀ। ਜ਼ਿਕਰਯੋਗ ਹੈ ਕਿ ਚੋਣਾਂ ਜਿੱਤਣ ਤੋਂ ਬਾਅਦ ਅੱਜ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਤੋਂ ਪਹਿਲਾਂ ਗੁਰਦੁਆਰਾ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਮਾਝੇ ਦੇ ਹੋਰਨਾਂ ਵੀ ਵੱਖ-ਵੱਖ ਇਲਾਕਿਆਂ ਵਿਚ ਫੇਰੀ ’ਤੇ ਸਨ। ਇਸ ਦੌਰਾਨ ਉਨ੍ਹਾਂ ਨਾਲ ਦਾਖਾ ਤੋਂ ਸੀਨੀਅਰ ਕਾਂਗਰਸ ਨੇਤਾ ਕੈਪਟਨ ਸੰਦੀਪ ਸੰਧੂ ਅਤੇ ਹੋਰ ਕਾਂਗਰਸੀ ਨੇਤਾ ਵੀ ਹਾਜ਼ਰ ਸਨ।







