ਰਾਜ ਪੱਧਰੀ ਖੇਡਾਂ ਦੇ ਚੌਥੇ ਦਿਨ ਖੇਡ ਮੁਕਾਬਲੇ ਕਰਵਾਏ

ਫੈਕਟ ਸਮਾਚਾਰ ਸੇਵਾ

ਐਸ ਏ ਐਸ ਨਗਰ , ਅਕਤੂਬਰ 18

ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਜਿਲ੍ਹਾ ਐਸ.ਏ.ਐਸ.ਨਗਰ ਵਿਖੇ ਚੱਲ ਰਹੀਆਂ ਰਾਜ ਪੱਧਰੀ ਖੇਡਾਂ ਦੇ ਅੱਜ ਚੋਥੇ ਦਿਨ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਐਸ.ਏ.ਐਸ.ਨਗਰ ਗੁਰਦੀਪ ਕੌਰ ਨੇ ਦੱਸਿਆ ਕਿ, ਮਿਤੀ 18 ਅਕਤੂਬਰ ਨੂੰ ਨੂੰ ਹੋਏ ਫੁੱਟਬਾਲ ਅੰਡਰ-17 ਲੜਕਿਆਂ ਦੇ ਹੋਏ ਫਾਈਨਲ ਮੁਕਾਬਲਿਆਂ ਵਿੱਚ ਰੂਪਨਗਰ ਨੇ ਗੁਰਦਾਸਪੁਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਗੁਰਦਾਸਪੁਰ ਨੇ ਦੂਜਾ ਸਥਾਨ ਅਤੇ ਕਪੂਰਥਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਬੈਡਮਿੰਟਨ ਅੰਡਰ -14 ਲੜਕੀਆਂ ਦੇ ਫਾਈਨਲ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ, ਲੜਕੇ ਅੰਡਰ-17 ਵਿੱਚ ਗੁਰਦਾਸਪੁਰ ਨੇ ਪਹਿਲਾ ਸ਼੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ, ਲੜਕੀਆਂ ਅੰਡਰ -17 ਵਿੱਚ ਜਲੰਧਰ ਨੇ ਪਹਿਲਾ ਸੰਗਰੂਰ ਨੇ ਦੂਜਾ ਅਤੇ ਲੜਕੀਆਂ ਅੰਡਰ 21- ਵਿੱਚ ਜਲੰਧਰ ਨੇ ਪਹਿਲਾ ਅਤੇ ਲੁਧਿਆਣਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲਾਅਨ ਟੈਨਿਸ ਅੰਡਰ-21 ਲੜਕਿਆਂ ਦੇ ਹੋਏ ਵਿਅਕਤੀਗਤ ਫਾਈਨਲ ਮੁਕਾਬਲਿਆਂ ਵਿੱਚ ਮਾਧਵ ਸ਼ਰਮਾਂ ਲੁਧਿਆਣਾ ਨੇ ਪਹਿਲਾ, ਗੁਰਨੂਰ ਲੁਧਿਆਣਾ ਨੇ ਦੂਜਾ ਅਤੇ ਚਹਿਲ ਜਲੰਧਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਜਿਮਨਾਸਟਿਕਸ ਅੰਡਰ- 17 ਲੜਕਿਆਂ ਵਿੱਚ ਪਟਿਆਲਾ ਨੇ ਪਹਿਲਾ , ਗੁਰਦਾਸਪੁਰ ਨੇ ਦੂਜਾ ਅਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਆਲ ਰਾਊਂਡ ਬੈਸਟ ਜਿਮਨਾਸਟ ਵਿੱਚ ਸੁਖਨੂਰਪ੍ਰੀਤ ਕੌਰ ਪਟਿਆਲਾ ਨੇ ਪਹਿਲਾ, ਆਭਾ ਪਟਿਆਲਾ ਨੇ ਦੂਜਾ ਅਤੇ ਨਿਸ਼ਾ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Leave a Reply

Your email address will not be published. Required fields are marked *

View in English