ਫੈਕਟ ਸਮਾਚਾਰ ਸੇਵਾ
ਰੋਹਤਕ , ਜਨਵਰੀ 19
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਉਹ 50 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਵੇਗਾ। ਇਸ ਸਮੇਂ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹੈ।
28 ਅਗਸਤ 2017 ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਜਬਰ ਜਨਾਹ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਉਸ ਦਾ ਜੁਰਮ ਫਿਰ ਸਾਬਤ ਹੋ ਗਿਆ, ਜਿਸ ਕਾਰਨ ਉਸ ਨੂੰ ਉਮਰ ਕੈਦ ਹੋਈ। 2019 ਨੂੰ ਅਦਾਲਤ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਇੱਕ ਸਾਲ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਉਸ ਨੂੰ ਪੈਰੋਲ ਮਿਲਣੀ ਸ਼ੁਰੂ ਹੋ ਗਈ।







