ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 20
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਦੱਸਿਆ ਇਹ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਇਸ ਵੇਲੇ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ। ਦੱਸ ਦੇਈਏ ਕਿ ਹੁਣ ਤੱਕ ਰਾਮ ਰਹੀਮ ਨੂੰ 6 ਵਾਰ ਪੈਰੋਲ ਮਿਲ ਚੁੱਕੀ ਹੈ।







