ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ‘ਚ ਗੁਰਜੀਤ ਔਜਲਾ ਲਈ ਪ੍ਰਚਾਰ ਕਰਨਗੇ

ਅੰਮਿ੍ਤਸਰ : ਲੋਕ ਸਭਾ ਚੋਣਾਂ 2024 ਸਬੰਧੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।

ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਪਾਰਟੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਮੀਰਾਂਕੋਟ ਵਿੱਚ ਉਨ੍ਹਾਂ ਲਈ ਪੰਡਾਲ ਸਜਾਇਆ ਗਿਆ ਹੈ। ਇੱਥੇ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਵੀ.ਵੀ.ਆਈ.ਪੀ. ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English