ਫੈਕਟ ਸਮਾਚਾਰ ਸੇਵਾ
ਮੁੰਬਈ , ਅਕਤੂਬਰ 5
ਮੁੰਬਈ ਦੇ ਸਰ HN ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹਸਪਤਾਲ ਦੇ ਲੈਂਡਲਾਈਨ ਨੰਬਰ ‘ਤੇ ਇਹ ਧਮਕੀ ਭਰੀ ਕਾਲ ਆਈ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਮਾਮਲੇ ‘ਚ ਮੁੰਬਈ ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ 12:57 ‘ਤੇ ਇਕ ਅਣਪਛਾਤੇ ਨੰਬਰ ਤੋਂ ਧਮਕੀ ਭਰਿਆ ਫੋਨ ਆਇਆ। ਧਮਕੀ ਦੇਣ ਵਾਲੇ ਵਿਅਕਤੀ ਨੇ ਅੰਬਾਨੀ ਪਰਿਵਾਰ ਦੇ ਨਾਂ ‘ਤੇ ਧਮਕੀਆਂ ਵੀ ਦਿੱਤੀਆਂ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਅਣਪਛਾਤੇ ਵਿਅਕਤੀ ਨੇ ਬੁੱਧਵਾਰ ਨੂੰ ਦੱਖਣੀ ਮੁੰਬਈ ਵਿੱਚ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਫੋਨ ਕੀਤਾ ਅਤੇ ਇਸਨੂੰ ਉਡਾਉਣ ਦੀ ਧਮਕੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਨੇ ਦੁਪਹਿਰ 12.57 ‘ਤੇ ਅਣਪਛਾਤੇ ਨੰਬਰ ਤੋਂ ਹਸਪਤਾਲ ਦੇ ਲੈਂਡਲਾਈਨ ਨੰਬਰ ‘ਤੇ ਕਾਲ ਕੀਤੀ। ਅਣਪਛਾਤੇ ਵਿਅਕਤੀ ਖਿਲਾਫ ਥਾਣਾ ਡੀ.ਬੀ.ਮਾਰਗ ‘ਚ ਐਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।







