ਫੈਕਟ ਸਮਾਚਾਰ ਸੇਵਾ
ਰੋਪੜ , ਅਕਤੂਬਰ 31
ਰੋਪੜ ‘ਚ ਪਤੀ-ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦਾ ਲੜਕਾ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਵਿੱਚ ਵਾਪਰੀ। ਮ੍ਰਿਤਕਾਂ ਦੀ ਪਛਾਣ ਮਹਿਲਾ ਕਾਂਗਰਸ ਬਲਾਕ ਸਮਿਤੀ ਮੈਂਬਰ ਭੋਲੀ ਦੇਵੀ ਦੀ ਭੈਣ ਗੀਤਾ ਅਤੇ ਉਸ ਦੇ ਪਤੀ ਕਰਮਚੰਦ ਵਜੋਂ ਹੋਈ ਹੈ।
ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਪਿੰਡ ਕਰਤਾਰਪੁਰ ਵਿੱਚ ਦੋ ਪਰਿਵਾਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਕਰੀਬ 15-20 ਲੋਕ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਜਿਸ ਵਿੱਚ ਗੀਤਾ, ਕਰਮਚੰਦ ਅਤੇ ਉਨ੍ਹਾਂ ਦੇ ਬੇਟੇ ਸੰਜੂ ਨੂੰ ਗੋਲੀ ਲੱਗੀ ਹੈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿੰਘਪੁਰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸੰਜੂ ਰੈਫਰ ਕਰ ਦਿੱਤਾ।
ਪੁਲੀਸ ਨੇ ਰਵੀ ਕੁਮਾਰ, ਕਾਲਾ, ਜਸਵੰਤ, ਰਤੀਰਾਮ, ਰੋਹਿਤ ਕੁਮਾਰ, ਨੀਰਜ ਕੁਮਾਰ, ਪੰਪਾ, ਲਵਲੀ, ਧਰਮਪਾਲ, ਜੈਚੰਦ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।







