ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਭਿਆਨਕ ਹਾਦਸਾ, ਡਿਵਾਈਡਰ ਤੋੜ ਕੇ ਟਰੱਕ ਨਾਲ ਟਕਰਾਈ ਕਾਰ ,5 ਡਾਕਟਰਾਂ ਦੀ ਮੌਤ

ਫੈਕਟ ਸਮਾਚਾਰ ਸੇਵਾ

ਕਨੌਜ , ਨਵੰਬਰ 27

ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਲਖਨਊ-ਆਗਰਾ ਐਕਸਪ੍ਰੈੱਸ ਵੇਅ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ , ਜਦਕਿ ਇੱਕ ਜ਼ਖਮੀ ਹੈ। ਕਾਰ ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਦੂਜੇ ਪਾਸੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਸੈਫ਼ਈ ਮੈਡੀਕਲ ਯੂਨੀਵਰਸਿਟੀ ਦੇ ਪੰਜ ਡਾਕਟਰਾਂ ਦੀ ਦਰਦਨਾਕ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਹਾਦਸਾ ਆਗਰਾ ਲਖਨਊ ਐਕਸਪ੍ਰੈੱਸ ਵੇਅ ‘ਤੇ ਕਰੀਬ 3.30 ਵਜੇ ਕਿਲੋਮੀਟਰ ਨੰਬਰ 196 ‘ਤੇ ਵਾਪਰਿਆ। ਇਸ ਹਾਦਸੇ ਵਿੱਚ ਸੈਫ਼ਈ ਮੈਡੀਕਲ ਯੂਨੀਵਰਸਿਟੀ ਦੇ 5 ਡਾਕਟਰਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਡਾਕਟਰ ਲਖਨਊ ਵਿੱਚ ਇੱਕ ਵਿਆਹ ਸਮਾਗਮ ਤੋਂ ਪਰਤ ਰਹੇ ਸਨ।

ਸਵੇਰੇ 3:43 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਲਖਨਊ-ਆਗਰਾ ਐਕਸਪ੍ਰੈਸ ਵੇਅ ਦੇ ਕਿਲੋਮੀਟਰ ਨੰਬਰ 196 ‘ਤੇ ਹਾਦਸਾ ਹੋ ਗਿਆ ਹੈ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ‘ਤੇ ਪਹੁੰਚ ਗਈ। ਸਕਾਰਪੀਓ ਆਗਰਾ ਜਾ ਰਹੀ ਸੀ, ਡਰਾਈਵਰ ਨੂੰ ਨੀਂਦ ਆਉਣ ਕਾਰਨ ਕਾਰ ਡਿਵਾਈਡਰ ਤੋੜ ਕੇ ਆਗਰਾ ਤੋਂ ਲਖਨਊ ਵੱਲ ਜਾ ਰਹੀ ਸੀ। ਇਸ ਤੋਂ ਬਾਅਦ ਇਹ ਆਗਰਾ ਵਾਲੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਅਨਿਰੁਧ ਵਰਮਾ ਵਾਸੀ ਰਾਧਾ ਵਿਹਾਰ ਐਕਸਟੈਨਸ਼ਨ ਕਮਲਾ ਨਗਰ ਆਗਰਾ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੈ।

ਜ਼ਖਮੀਆਂ ਨੂੰ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਦੱਸਿਆ ਗਿਆ ਕਿ ਸਾਰੇ ਮ੍ਰਿਤਕ ਡਾਕਟਰ ਹਨ ਅਤੇ ਸੈਫਈ ਮੈਡੀਕਲ ਕਾਲਜ ਵਿੱਚ ਪੀਜੀ ਕਰ ਰਹੇ ਹਨ।

Leave a Reply

Your email address will not be published. Required fields are marked *

View in English