ਲਖੀਮਪੁਰ ਖੀਰੀ ਹਿੰਸਾ ਮਾਮਲਾ : ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜਨਵਰੀ 25

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆਕਾਂਤ ਮਿਸ਼ਰਾ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਉਨ੍ਹਾਂ ਦੀ ਜ਼ਮਾਨਤ ‘ਤੇ ਫੈਸਲਾ ਸੁਣਾਇਆ ਹੈ।

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਦੇ ਨਾਲ 8 ਹਫ਼ਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ। ਉਹ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਨਹੀਂ ਰਹਿਣਗੇ। ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਹਫਤੇ ਬਾਅਦ ਉਹ ਉੱਤਰ ਪ੍ਰਦੇਸ਼ ਛੱਡ ਜਾਵੇਗਾ।

Leave a Reply

Your email address will not be published. Required fields are marked *

View in English