ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 11
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਵਲੋਂ ਬਣਾਈ ਗਈ ਜਾਂਚ ਕਮੇਟੀ ਨੇ ਅੱਜ ਹਾਈ ਕੋਰਟ ਨੂੰ ਰਿਪੋਰਟ ਸੌਂਪੀ। ਇਸ ਮਾਮਲੇ ‘ਚ ਹੁਣ ਤੱਕ ਹੋਈ ਜਾਂਚ ਦੀ ਸ਼ੁਰੂਆਤੀ ਰਿਪੋਰਟ ਸੀਲਬੰਦ ਲਿਫਾਫੇ ‘ਚ ਹਾਈਕੋਰਟ ਨੂੰ ਸੌਂਪੀ ਗਈ ਸੀ।







