ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਦਾਅਵਾ : ਗੋਲਡੀ ਬਰਾੜ ਨੂੰ ਨਹੀਂ ਕੀਤਾ ਗਿਆ ਗਿਰਫ਼ਤਾਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 3

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜਿਹੜੀਆਂ ਵੀ ਉਸ ਦੀ ਗ੍ਰਿਫ਼ਤਾਰੀ ਸਬੰਧੀ ਖਬਰਾਂ ਚੱਲ ਰਹੀ ਹਨ, ਸਭ ਗ਼ਲਤ ਹਨ। ਦਰਅਸਲ ਅੱਜ ਪਟਿਆਲਾ ਹਾਊਸ ਕੋਰਟ ‘ਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ ਸੀ। ਲਾਰੈਂਸ ਦੀ NIA ਹਿਰਾਸਤ ਚਾਰ ਦਿਨ ਹੋਰ ਵਧਾ ਦਿੱਤੀ ਗਈ ਹੈ। ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਪੂਰਾ ਹੋਣ ‘ਤੇ ਅੱਜ ਵੀਡੀਓ ਕਾਨਫਰੰਸ ਰਾਹੀਂ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ।

ਐਨਆਈਏ ਨੇ ਅਦਾਲਤ ਨੂੰ ਦੱਸਿਆ ਕਿ ਦਿੱਲੀ ਦੇ ਗੁਆਂਢੀ ਸੂਬੇ ਰਾਜਸਥਾਨ ਵਿੱਚ ਅਜਿਹੇ ਕਈ ਕਤਲ ਹੋ ਰਹੇ ਹਨ, ਜਿਨ੍ਹਾਂ ਲਈ ਸੁਪਾਰੀ ਲਈ ਗਈ ਸੀ। ਰਾਜਸਥਾਨ ਦੇ ਸੀਕਰ ‘ਚ ਅੱਜ ਗੈਂਗਵਾਰ ‘ਚ ਗੈਂਗਸਟਰ ਰਾਜੂ ਠੇਠ ਮਾਰਿਆ ਗਿਆ। ਇਸ ਵਿੱਚ ਵੀ NIA ਨੇ ਲਾਰੈਂਸ ਬਿਸ਼ਨੋਈ ਦੀ ਸ਼ੱਕੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਇਸ ਕਾਰਨ ਐਨਆਈਏ ਨੇ ਅਦਾਲਤ ਤੋਂ ਇਸ ਦਾ ਰਿਮਾਂਡ ਵਧਾਉਣ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *

View in English