ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਸਤੰਬਰ 22
ਨੌਕਰੀ ਬਦਲੇ ਜ਼ਮੀਨ ਘੁਟਾਲੇ ਵਿੱਚ ਲਾਲੂ ਯਾਦਵ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਹੁਣ ਉਨ੍ਹਾਂ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਯਾਦਵ ਸਮੇਤ ਰੇਲਵੇ ਦੇ ਸਾਬਕਾ ਅਧਿਕਾਰੀਆਂ ਅਤੇ ਹੋਰ ਦੋਸ਼ੀਆਂ ਨੂੰ ਵੀ ਭੇਜਿਆ ਗਿਆ ਹੈ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 4 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।







