ਲੁਧਿਆਣਾ : ਗੈਰ-ਕਾਨੂੰਨੀ ਤਰੀਕੇ ਨਾਲ ਭਰੂਣ ਜਾਂਚ ਕਰਵਾਉਂਦੇ ਹੋਏ ਫੜੇ ਗਏ ਦੋਸ਼ੀ, ਰਾਡਾਰ ‘ਤੇ ਕਈ ਨਿੱਜੀ ਹਸਪਤਾਲ

ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਮਰਾਡੋ ਚੌਕੀ ਦੇ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਰ-ਕਾਨੂੰਨੀ ਤਰੀਕੇ ਨਾਲ ਭਰੂਣ ਜਾਂਚ ਕਰਵਾਉਂਦੇ ਹੋਏ ਫੜੇ ਗਏ ਦੋਸ਼ੀ ਨੇ ਕਈ ਖੁਲਾਸੇ ਕੀਤੇ ਹਨ। ਸੂਤਰ ਦੱਸਦੇ ਹਨ ਕਿ ਹੁਣ ਸ਼ਹਿਰ ਦੇ ਕਈ ਪ੍ਰਾਈਵੇਟ ਹਸਪਤਾਲ ਸਿਹਤ ਵਿਭਾਗ ਦੀ ਰਡਾਰ ’ਤੇ ਹਨ।

ਸਿਹਤ ਵਿਭਾਗ ਦੀ ਟੀਮ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਸ਼ਹੀਦ ਕਰਨੈਲ ਸਿੰਘ ਨਗਰ ਗਲੀ ਨੰਬਰ 3 ਦੇ ਇੱਕ ਘਰ ਵਿੱਚ ਅਲਟਰਾਸਾਊਂਡ ਮਸ਼ੀਨ ਲਗਾ ਕੇ ਭਰੂਣ ਦੇ ਟੈਸਟ ਕੀਤੇ ਜਾ ਰਹੇ ਹਨ। ਕੁੱਖ ਵਿੱਚ ਲੜਕੇ ਅਤੇ ਲੜਕੀ ਦੇ ਜਨਮ ਦੀ ਜਾਣਕਾਰੀ ਦੇਣ ਲਈ ਮੋਟੀਆਂ ਫੀਸਾਂ ਵਸੂਲੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀ ਟੀਮ ਨੇ ਪੁਲੀਸ ਦੀ ਮਦਦ ਨਾਲ ਘਰ ’ਤੇ ਛਾਪਾ ਮਾਰਿਆ।

ਛਾਪੇਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਇੱਕ ਗਰਭਵਤੀ ਔਰਤ ਨੂੰ ਨਾਲ ਲੈ ਕੇ ਇੱਕ ਵਿਚੋਲੇ ਰਾਹੀਂ ਉਸ ਦਾ ਟੈਸਟ ਕਰਵਾਉਣ ਲਈ ਭੇਜਿਆ। ਔਰਤ ਨੇ ਵਿਅਕਤੀ ਨਾਲ 20 ਤੋਂ 30 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਕਰ ਲਿਆ। ਜਿਵੇਂ ਹੀ ਔਰਤ ਦਾ ਟੈਸਟ ਕਰਵਾਉਣਾ ਸ਼ੁਰੂ ਹੋਇਆ ਤਾਂ ਸਿਹਤ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ।

ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹਤਿੰਦਰ ਕੌਰ ਨੇ ਦੱਸਿਆ ਕਿ ਕਰਨੈਲ ਸਿੰਘ ਨਗਰ ਵਿੱਚ ਨਾਜਾਇਜ਼ ਅਲਟਰਾਸਾਊਂਡ ਮਸ਼ੀਨ ਲਗਾ ਕੇ ਭਰੂਣ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਜੇਕਰ ਸ਼ਹਿਰ ਦੇ ਕਿਸੇ ਵੀ ਪ੍ਰਾਈਵੇਟ ਹਸਪਤਾਲ ਦਾ ਨਾਂ ਸਾਹਮਣੇ ਆਇਆ ਤਾਂ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਦਾ ਨਾਂ ਕਰਨ ਹੈ। ਮੁਲਜ਼ਮ ਇੱਕ ਘਰ ਵਿੱਚ ਨਾਜਾਇਜ਼ ਤੌਰ ’ਤੇ ਮਸ਼ੀਨ ਲਗਾ ਕੇ ਔਰਤਾਂ ਦੀ ਜਾਂਚ ਕਰ ਰਿਹਾ ਸੀ। ਮੁਲਜ਼ਮ ਪਹਿਲਾਂ ਇੱਕ ਹਸਪਤਾਲ ਵਿੱਚ ਪੀਆਰਓ ਵਜੋਂ ਕੰਮ ਕਰਦਾ ਸੀ।

Leave a Reply

Your email address will not be published. Required fields are marked *

View in English