ਲੋਕ ਸਭਾ ‘ਚ ਵਿਰੋਧੀ ਧਿਰ ਦੇ 33 MP ਮੁਅੱਤਲ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 18

ਲੋਕ ਸਭਾ ‘ਚ ਹੰਗਾਮਾ ਕਰਨ ਵਾਲੇ 33 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਲੋਕਾਂ ਨੂੰ ਸਰਦ ਰੁੱਤ ਸੈਸ਼ਨ ਦੀ ਕਾਰਵਾਈ ‘ਚ ਹਿੱਸਾ ਨਹੀਂ ਲੈਣ ਦਿੱਤਾ ਜਾਵੇਗਾ। ਕਾਂਗਰਸ ਸਦਨ ਦੇ ਨੇਤਾ ਅਧੀਰ ਰੰਜਨ ਚੌਧਰੀ ਵੀ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ‘ਚ ਸ਼ਾਮਲ ਹਨ। ਪਿਛਲੇ ਹਫ਼ਤੇ ਵੀ 14 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ। ਹੁਣ ਤਕ ਕੁੱਲ 47 ਸੰਸਦ ਮੈਂਬਰਾਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *

View in English