ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਨਵੰਬਰ 7
ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ‘ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਹੁਣ ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਜੋੜਾਂ ਬਹੁਤ ਹੀ ਖੂਬਸੂਰਤ ਲੱਗ ਰਿਹਾ ਹੈ।








