ਵਿਧਾਇਕ ਸ਼ੈਰੀ ਕਲਸੀ ਵਲੋਂ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਬਟਾਲਾ, ਦਸੰਬਰ 22

ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚੰੜੀਗੜ੍ਹ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੀਟਿੰਗ ਕੀਤੀ ਗਈ ਅਤੇ ਹਲਕੇ ਅੰਦਰ ਵਿਕਾਸ ਕਾਰਜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਚੇਤਨ ਸਿੰਘ ਜੌੜਾਮਾਜਰਾ,ਜਲ ਸਰੋਤ ਮੰਤਰੀ, ਸੂਚਨਾ ਤੇ ਲੋਕ ਸੰਪਰਕ ਮੰਤਰੀ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਨਾਲ ਸਬੰਧਤ ਹਲਕੇ ਅੰਦਰ ਵੱਖ ਵੱਖ ਵਿਕਾਸ ਕਾਰਜਾਂ ਸਮੇਤ ਵੱਖ ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿੱਤਾ ਗਿਆ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਲਈ ਸਰਬਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ ਅਤੇ ਇੱਕ ਇੱਕ ਕਰਕੇ ਗਰੰਟੀ ਪੂਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English