ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ : ਨੀਰਜ ਚੋਪੜਾ ਨੇ ਪਹਿਲੀ ਕੋਸ਼ਿਸ਼ ‘ਚ ਕੀਤਾ ਕੁਆਲੀਫਾਈ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਗਸਤ 25

ਭਾਰਤ ਦੇ ਸਟਾਰ ਅਥਲੀਟ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਉਸ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 88.77 ਮੀਟਰ ਜੈਵਲਿਨ ਸੁੱਟ ਕੇ ਫਾਈਨਲ ਵਿੱਚ ਥਾਂ ਬਣਾਈ। ਡੀਪੀ ਮਨੂ ਵੀ ਨੀਰਜ ਦੇ ਨਾਲ ਗਰੁੱਪ ਏ ਵਿੱਚ ਹੈ, ਜਦੋਂ ਕਿ ਕਿਸ਼ੋਰ ਜੇਨਾ ਗਰੁੱਪ ਬੀ ਵਿੱਚ ਇਕਲੌਤਾ ਭਾਰਤੀ ਹੈ। ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ 85 ਮੀਟਰ ਤੋਂ ਜ਼ਿਆਦਾ ਜੈਵਲਿਨ ਸੁੱਟ ਕੇ ਪੈਰਿਸ ਓਲੰਪਿਕ ਲਈ ਵੀ ਕੁਆਲੀਫਾਈ ਕੀਤਾ ਹੈ। ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਲਈ ਘੱਟੋ-ਘੱਟ 85.50 ਮੀਟਰ ਦੀ ਲੋੜ ਹੈ ਅਤੇ ਨੀਰਜ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 88.77 ਮੀਟਰ ਦੂਰੀ ਹਾਸਿਲ ਕੀਤੀ।

ਨੀਰਜ ਤੋਂ ਇਲਾਵਾ ਡੀਪੀ ਮਨੂੰ ਨੇ ਵੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਫਾਈਨਲ ‘ਚ ਲਗਭਗ ਜਗ੍ਹਾ ਬਣਾ ਲਈ ਹੈ। ਤਿੰਨ ਕੋਸ਼ਿਸ਼ਾਂ ਵਿੱਚ ਉਸਦਾ ਸਰਵੋਤਮ ਸਕੋਰ 81.31 ਮੀਟਰ ਸੀ, ਜੋ ਉਸਨੇ ਆਪਣੀ ਦੂਜੀ ਕੋਸ਼ਿਸ਼ ਵਿੱਚ ਹਾਸਲ ਕੀਤਾ।

Leave a Reply

Your email address will not be published. Required fields are marked *

View in English