ਫੈਕਟ ਸਮਾਚਾਰ ਸੇਵਾ
ਨੰਗਲ , ਅਪ੍ਰੈਲ 14
ਨੰਗਲ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਥਾਨਕ ਪ੍ਰਧਾਨ ਵਿਕਾਸ ਪ੍ਰਭਾਕਰ ਦੇ ਕਤਲ ਤੋਂ ਬਾਅਦ ਸਿਆਸੀ ਜਥੇਬੰਦੀਆਂ ਅਤੇ ਇਲਾਕੇ ਦੇ ਆਮ ਲੋਕਾਂ ਵੱਲੋਂ ਨੈਸ਼ਨਲ ਹਾਈਵੇ ਐਕਸਟੈਨਸ਼ਨ 503 ’ਤੇ ਜਾਮ ਲਗਾਇਆ ਗਿਆ। ਇਹ ਐਲਾਨ ਕੀਤਾ ਗਿਆ ਹੈ ਕਿ ਜਦੋਂ ਤੱਕ ਹਮਲਾਵਰ ਫੜੇ ਨਹੀਂ ਜਾਂਦੇ ਉਦੋਂ ਤੱਕ ਲਾਸ਼ ਦਾ ਪੋਸਟਮਾਰਟਮ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀ ਲਗਾਤਾਰ ਪੰਜਾਬ ਪੁਲਿਸ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਹਨ।
ਜ਼ਿਕਰਯੋਗ ਹੈ ਕਿ ਨੰਗਲ ਰੇਲਵੇ ਰੋਡ ‘ਤੇ ਸ਼ਨੀਵਾਰ ਨੂੰ ਦਿਨ ਦਿਹਾੜੇ ਕਤਲ ਕਰਕੇ ਦਹਿਸ਼ਤ ਫੈਲਾ ਦਿੱਤੀ ਗਈ ਹੈ। ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕ ਦਹਿਸ਼ਤ ਵਿੱਚ ਹਨ।







