ਫੈਕਟ ਸਮਾਚਾਰ ਸੇਵਾ
ਮਾਨਸਾ, ਸਤੰਬਰ 11
ਸਿੱਧੂ ਮੂਸੇਵਾਲਾ ਹੱਤਿਆਕਾਂਡ ‘ਚ ਬੀਤੇ ਕੱਲ੍ਹ ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ 6ਵੇਂ ਸ਼ੂਟਰ ਦੀਪਕ ਮੁੰਡੀ ਨੂੰ ਸਾਥੀਆਂ ਸਮੇਤ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਾਜਿੰਦਰ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਤਿੰਨਾਂ ਮੁਲਜ਼ਮਾਂ ਨੂੰ ਪੁਲਿਸ ਵਲੋਂ ਖਰੜ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।







