ਫ਼ੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਗਸਤ 31
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫਦ ਨੇ ਪੰਜਾਬ ਦੀ ਐਕਸਾਈਜ਼ ਪਾਲਿਸੀ ਵਿਚ 500 ਕਰੋੜ ਰੁਪਏ ਦਾ ਘਪਲਾ ਹੋਣ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਮਾਮਲੇ ਦੀ ਈਡੀ ਅਤੇ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।







