ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਅਕਤੂਬਰ 3
ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਐਮ ਪੀ ਮੈਂਬਰ ਰਾਹੁਲ ਗਾਂਧੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਬੀਤੇ ਦਿਨ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਆ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ ਅਤੇ ਭਾਂਡੇ ਸਾਫ਼ ਕਰਨ ਦੀ ਸੇਵਾ ਨਿਭਾਈ ਸੀ। ਰਾਤ ਨੂੰ ਪਾਲਕੀ ਸਾਹਿਬ ਦੀ ਸੇਵਾ ਕੀਤੀ। ਰਾਹੁਲ ਗਾਂਧੀ ਨੇ ਅੱਜ ਸਵੇਰੇ 10 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣਾ ਸੀ ਪਰ ਉਹ ਇੱਥੇ 11.50 ਵਜੇ ਪਹੁੰਚੇ।







