ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਦਸੰਬਰ 14

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਅਤੇ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਮੁਲਜ਼ਮ ਆਪ ਨੇਤਾ ਸਤੇਂਦਰ ਜੈਨ ਨੂੰ ਦੇ ਦੀ ਉੱਚ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ।

ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ 8 ਜਨਵਰੀ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਜੈਨ ਦੇ ਵਕੀਲ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਸਾਹਮਣੇ ਵੀ ਆਪਣਾ ਪੱਖ ਰੱਖਿਆ ਸੀ।

ਮਨੀ ਲਾਂਡ੍ਰਿੰਗ ਮਾਮਲੇ ਵਿੱਚ ਮੁਲਜ਼ਮ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਾਲਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਸਤੇਂਦਰ ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਮਾਮਲੇ ਨੂੰ ਮੁੱਖ ਜੱਜ ਡੀਵਾਈ ਚੰਦਰਚੂੜ ਦੇ ਸਾਹਮਣੇ ਪੇਸ਼ ਕੀਤਾ।

ਉਨ੍ਹਾਂ ਕਿਹਾ ਕਿ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਹੋਰ ਬੈਂਚ ਕਰ ਰਹੀ ਸੀ ਅਤੇ ਅੱਜ ਇਸ ਨੂੰ ਜਸਟਿਸ ਬੇਲਾ ਤ੍ਰਿਵੇਦੀ ਦੇ ਸਾਹਮਣੇ ਸੂਚੀਬੱਧ ਕੀਤਾ ਗਿਆ ਹੈ। ਮੁੱਖ ਜੱਜ ਨੇ ਕਿਹਾ ਕਿ ਮਾਮਲਾ ਜੱਜ ਦੇ ਸਾਹਮਣੇ ਸੂਚੀਬੱਧ ਹੈ ਤਾਂ ਉਹ ਫ਼ੈਸਲਾ ਲੈਣਗੇ।

Leave a Reply

Your email address will not be published. Required fields are marked *

View in English