ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਬੱਸ ਸਟੈਂਡ ਦਾ ਦੌਰਾ

ਫੈਕਟ ਸਮਾਚਾਰ ਸੇਵਾ

ਫ਼ਰੀਦਕੋਟ , ਜੁਲਾਈ 15

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਦਾ ਦੌਰਾ ਕਰਕੇ ਸਥਾਨਿਕ ਦੁਕਾਨਦਾਰਾਂ, ਬੱਸ ਅਪਰੇਟਰਾਂ, ਡਰਾਇਵਰਾਂ, ਕੰਡਕਟਰਾਂ ਨੂੰ ਮਿਲਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਬੱਸ ਸਟੈਂਡ ਦੀ ਬਿਲਡਿੰਗ ਖਸਤਾ ਹੈ। ਉਨ੍ਹਾ ਕਿਹਾ ਕਿ ਨਵੇਂ ਬੱਸ ਸਟੈਂਡ ਦੀ ਉਸਾਰੀ ਸਬੰਧੀ ਖ਼ਾਕਾ ਤਿਆਰ ਕੀਤਾ ਜਾ ਰਿਹਾ ਹੈ, ਜਿਸ ਤੇ 05 ਕਰੋੜ 70 ਲੱਖ ਰੁਪਏ ਦਾ ਐਸਟੀਮੇਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਫੰਡ ਜਾਰੀ ਕਰਕੇ ਇਲਾਕਾ ਨਿਵਾਸੀਆਂ ਨੂੰ ਨਵੇਂ ਬੱਸ ਸਟੈਂਡ ਦਾ ਤੋਹਫ਼ਾ ਦੇਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੁਕਾਨਦਾਰਾਂ, ਬੱਸ ਅਪਰੇਟਰਾਂ, ਡਰਾਇਵਰਾਂ, ਕੰਡਕਟਰਾਂ ਦੀਆਂ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English