ਸਰਕਾਰ ਵਲੋਂ ਵੱਡੇ ਐਲਾਨ : ਸਿਮ ਡੀਲਰਾਂ ਦੀ ਹੋਵੇਗੀ ਪੁਲਿਸ ਵੈਰੀਫਿਕੇਸ਼ਨ, ਥੋਕ ਕੁਨੈਕਸ਼ਨਾਂ ‘ਤੇ ਲਗਾਈ ਪਾਬੰਦੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਗਸਤ 17

ਸਰਕਾਰ ਨੇ ਸਿਮ ਡੀਲਰਾਂ ਦੀ ਪੁਲਿਸ ਵੈਰੀਫਿਕੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਹੈ। ਦਰਅਸਲ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਹੀ ਇਸ ਨਵੇਂ ਫ਼ੈਸਲੇ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਧੋਖਾਧੜੀ ਵਰਗੀਆਂ ਗਤੀਵਿਧੀਆਂ ‘ਤੇ ਲਗਾਮ ਲਗਾਉਣ ਲਈ ਨਵਾਂ ਐਲਾਨ ਕੀਤਾ ਹੈ। ਇਸ ਨਵੇਂ ਐਲਾਨ ਅਨੁਸਾਰ ਥੋਕ ਕੁਨੈਕਸ਼ਨਾਂ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਨੇ 52 ਲੱਖ ਮੋਬਾਈਲ ਕੁਨੈਕਸ਼ਨ ਕੱਟ ਦਿੱਤੇ ਹਨ। ਇਸ ਤੋਂ ਇਲਾਵਾ 67,000 ਸਿਮ ਡੀਲਰਾਂ ਨੂੰ ਬਲੈਕਲਿਸਟ ਕੀਤਾ ਗਿਆ ਹੈ। ਵਟਸਐਪ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਹੈ ਕਿ ਵਟਸਐਪ ਨੇ 66,000 ਖਾਤਿਆਂ ਨੂੰ ਬਲਾਕ ਕਰ ਦਿੱਤਾ ਹੈ। ਵਟਸਐਪ ਨੇ ਉਨ੍ਹਾਂ ਖਾਤਿਆਂ ਦੀ ਪਛਾਣ ਕੀਤੀ ਹੈ ਅਤੇ ਬਲੌਗ ਕੀਤੇ ਹਨ ਜੋ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ “ਹੁਣ ਅਸੀਂ ਧੋਖਾਧੜੀ ਨੂੰ ਰੋਕਣ ਲਈ ਸਿਮ ਡੀਲਰਾਂ ਦੀ ਪੁਲਿਸ ਵੈਰੀਫਿਕੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਹੈ। ਇੰਨਾ ਹੀ ਨਹੀਂ ਨਿਯਮਾਂ ਦੀ ਉਲੰਘਣਾ ਕਰਨ ‘ਤੇ ਅਜਿਹੇ ਸਿਮ ਡੀਲਰਾਂ ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।”

ਉਨ੍ਹਾਂ ਕਿਹਾ ਕਿ 10 ਲੱਖ ਸਿਮ ਡੀਲਰਾਂ ਨੂੰ ਪੁਲੀਸ ਵੈਰੀਫਿਕੇਸ਼ਨ ਲਈ ਕਾਫੀ ਸਮਾਂ ਦਿੱਤਾ ਜਾਵੇਗਾ। ਦੂਰਸੰਚਾਰ ਮੰਤਰਾਲਾ ਥੋਕ ਕੁਨੈਕਸ਼ਨਾਂ ‘ਤੇ ਪਾਬੰਦੀ ਲਗਾਉਣ ਦੀ ਬਜਾਏ ਵਪਾਰਕ ਕੁਨੈਕਸ਼ਨ ਦਾ ਨਵਾਂ ਸੰਕਲਪ ਪੇਸ਼ ਕਰਨ ਜਾ ਰਿਹਾ ਹੈ।

Leave a Reply

Your email address will not be published. Required fields are marked *

View in English