ਫੈਕਟ ਸਮਾਚਾਰ ਸੇਵਾ
ਮੁੰਬਈ , ਜਨਵਰੀ 8
ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ‘ਚ ਦੋ ਲੋਕਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਦੋਵਾਂ ਨੇ ਝਾੜੀਆਂ ਤੇ ਕੰਡਿਆਲੀਆਂ ਤਾਰਾਂ ਨੂੰ ਕੱਟ ਕੇ ਅਹਾਤੇ ਰਾਹੀਂ ਫਾਰਮ ਹਾਊਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਹ ਹਰ ਸਮੇਂ ਸਖ਼ਤ ਸੁਰੱਖਿਆ ਹੇਠ ਰਹਿੰਦੇ ਹਨ।







