ਪੰਜਾਬ ਦੇ ਕੈਸ਼ਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਕ ਨੌਜਵਾਨ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੀੜਤ ਕੇਸ਼ਵ ਕੁਮਾਰ ਨੇ ਇਸ ਮਾਮਲੇ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਅੱਗੇ ਪੇਸ਼ ਹੋ ਕੇ ਬਿਆਨ ਦਿੱਤਾ ਹੈ ਕਿ ਉਹ ਮੰਤਰੀ ਕਟਾਰੂਚੱਕ ਖਿਲਾਫ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ।
ਕੇਸ਼ਵ ਕੁਮਾਰ 9 ਜੂਨ ਨੂੰ ਐਸ ਆਈ ਟੀ ਅੱਗੇ ਪੇਸ਼ ਹੋਇਆਸੀ। ਐਸਆਈ ਟੀ ਨੇ ਉਸਦੀ ਪੇਸ਼ੀ ਤੇ ਬਿਆਨ ਦੀ ਵੀਡੀਓਗ੍ਰਾਫੀ ਕਰਵਾਈ ਹੈ ਤੇ ਉਸਨੇ ਹਿੰਦੀ ਵਿਚ ਆਪਣਾ ਹਲਫੀਆ ਬਿਆਨ ਦਿੱਤਾ ਹੈ ਕਿ ਉਹ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ। ਉਸਨੇ ਐਸ ਆਈ ਟੀ ਅੱਗੇ ਦਿੱਤੇ ਬਿਆਨ ਵਿਚ ਕੋਈ ਵੀ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਕੌਮੀ ਐਸ ਸੀ ਕਮਿਸ਼ਨ ਨੇ ਇਸ ਮਾਮਲੇ ਵਿਚ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ। ਪਰ ਹੁਣ ਐਸ ਆਈ ਟੀ ਨੇ ਤਰਕ ਦਿੱਤਾ ਹੈ ਕਿ ਮੰਤਰੀ ਕਟਾਰੂਚੱਕ ਆਪ ਐਸ ਸੀ ਵਰਗ ਨਾਲ ਸਬੰਧਤ ਹਨ।







