ਫੈਕਟ ਸਮਾਚਾਰ ਸੇਵਾ
ਬਟਾਲਾ , ਜੁਲਾਈ 7
ਬਟਾਲਾ ਪੁਲਿਸ ਨੇ ਬੀਤੀ 24 ਜੂਨ ਨੂੰ ਆਪਣੀ ਦੁਕਾਨ ਅੰਦਰ ਬੈਠੇ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਸ ਦੇ ਭਰਾ ਅਤੇ ਲੜਕੇ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਕੇ ਜ਼ਖ਼ਮੀ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਦੀ ਪੁਸ਼ਟੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਰਾਹੀਂ ਕੀਤੀ ਹੈ। ਪੁਲਿਸ ਨੇ ਵਾਰਦਾਤ ਵਿਚ ਵਰਤਿਆ ਮੋਟਰ ਸਾਈਕਲ ਵੀ ਬਰਾਮਦ ਕਰ ਲਿਆ ਹੈ।
ਦੱਸ ਦੇਈਏ ਕਿ ਬਟਾਲਾ ਪੁਲਿਸ ਦੀ ਇਕ ਪਾਰਟੀ ਮੁਲਜ਼ਮ ਨੂੰ ਕਾਬੂ ਕਰਨ ਲਈ ਪੱਛਮੀ ਬੰਗਾਲ ਗਈ ਸੀ ਜਿੱਥੇ ਇਕ ਹੋਟਲ ‘ਚ ਠਹਿਰੇ ਮੁੱਖ ਮੁਲਜ਼ਮ ਨੂੰ ਕਾਬੂ ਕੀਤਾ। ਫ਼ੜੇ ਗਏ ਮੁਲਜ਼ਮ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ।







