ਸ਼ਿਵ ਸੈਨਾ ਆਗੂ ਸੂਰੀ ਦੇ ਕਤਲ ਦੀ ਗੈਂਗਸਟਰ ਲੰਡਾ ਨੇ ਜ਼ਿੰਮੇਵਾਰੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਨਵੰਬਰ 5

ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਜ਼ਿੰਮੇਵਾਰੀ ਕੈਨੇਡਾ ‘ਚ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਲਈ ਹੈ। ਲੰਡਾ ਦੇ ਖਾਲਿਸਤਾਨੀ ਅੱਤਵਾਦੀਆਂ ਨਾਲ ਸਬੰਧ ਮੰਨੇ ਜਾਂਦੇ ਹਨ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਇਸ ਹੱਤਿਆ ‘ਚ ਖਾਲਿਸਤਾਨੀ ਕੁਨੈਕਸ਼ਨ ਦੀ ਜਾਂਚ ਕਰ ਰਹੀਆਂ ਹਨ। ਦੂਜੇ ਪਾਸੇ ਹਿੰਦੂ ਜਥੇਬੰਦੀਆਂ ਨੇ ਇਸ ਹੱਤਿਆ ਦੇ ਵਿਰੋਧ ‘ਚ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਸੁਧੀਰ ਸੂਰੀ ਦੀ ਲਾਸ਼ ਦਾ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ।

ਇੰਟਰਨੈੱਟ ਮੀਡੀਆ ਰਾਹੀਂ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਖਬੀਰ ਸਿੰਘ ਇਸ ਸਮੇਂ ਕੈਨੇਡਾ ‘ਚ ਬੈਠ ਕੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਮਿੰਦਰ ਸਿੰਘ ਰਿੰਦਾ ਨਾਲ ਮਿਲ ਕੇ ਪੰਜਾਬ ‘ਚ ਅੱਤਵਾਦ ਦਾ ਨੈੱਟਵਰਕ ਚਲਾ ਰਿਹਾ ਹੈ। ਗੈਂਗਸਟਰ ਲਖਬੀਰ ਨੇ ਇੰਟਰਨੈੱਟ ਮੀਡੀਆ ‘ਤੇ ਪੋਸਟ ਪਾਈ ਹੈ।

Leave a Reply

Your email address will not be published. Required fields are marked *

View in English