ਸ਼੍ਰੋਮਣੀ ਅਕਾਲੀ ਦਲ ਦੇ ਕਈ ਲੀਡਰ ‘ਆਪ’ ‘ਚ ਹੋਏ ਸ਼ਾਮਿਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਫਰਵਰੀ 13

ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਹਰਪਾਲ ਜੁਨੇਜਾ ਅੱਜ ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ‘ਚ ਸ਼ਾਮਲ ਕਰਵਾਇਆ। ਜੁਨੇਜਾ ਅਕਾਲੀ ਦਲ ਦੀ ਟਿਕਟ ‘ਤੇ ਪਟਿਆਲਾ ਸ਼ਹਿਰੀ ਸੀਟ ਤੋਂ ਲੜ ਚੁੱਕੇ ਹਨ।

ਇਸ ਦੇ ਨਾਲ ਹੀ ਹਰਪਾਲ ਜੁਨੇਜਾ ਦੇ ਪਿਤਾ ਤੇ ਉੱਘੇ ਸਮਾਜਸੇਵੀ ਭਗਵਾਨ ਦਾਸ ਜੁਨੇਜਾ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਭੰਗੂ, ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ ਸਰਪੰਚ ਤੇ ਵਰਕਰ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ‘ਚ ਬਣਦਾ ਸਨਮਾਨ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

View in English