ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਨਵੰਬਰ 7
ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭਲਕੇ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਸਤੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਬਾਰੇ ਰਸਮੀ ਐਲਾਨ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਵਿਚ ਕੀਤਾ ਹੈ ਤੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰਾਇ ਕਰਨ ਮਗਰੋਂ ਉਹਨਾਂ ਦੇ ਨਾਂ ਦਾ ਐਲਾਨ ਕੀਤਾ ਹੈ।







