ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤੀ ਅਪੀਲ : ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਦਸੰਬਰ 9

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਵਾਰ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੋਣ ਕਾਰਨ ਜਥੇਦਾਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 28 ਦੀ ਥਾਂ 27 ਦਸੰਬਰ ਨੂੰ ਸਜਾਉਣ ਲਈ ਸੰਗਤ ਨੂੰ ਸੂਚਿਤ ਕਰਨ ਲਈ ਆਖਿਆ ਹੈ।

ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਮੂਹ ਸੰਗਤ ਨੂੰ ਵੀ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਆਦੇਸ਼ ਦੀ ਰੌਸ਼ਨੀ ਵਿਚ ਹੀ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਨਗਰ ਕੀਰਤਨ ਸਜਾਉਣ।

Leave a Reply

Your email address will not be published. Required fields are marked *

View in English