ਸ਼੍ਰੋਮਣੀ ਕਮੇਟੀ ਨੇ ਸੱਦੀ ਹੰਗਾਮੀ ਮੀਟਿੰਗ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੀਟਿੰਗ ਬਹੁਤ ਹੀ ਘੱਟ ਨੋਟਿਸ ਸਮੇਂ ‘ਤੇ ਬੁਲਾਈ ਗਈ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਇਸ ਵਿੱਚ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਗੱਲ ਚੱਲੀ ਸੀ ਪਰ ਇਸ ਨੂੰ ਲੈ ਕੇ ਅਕਾਲੀ ਦਲ ਵਿੱਚ ਫੁੱਟ ਪੈਂਦੀ ਦਿਖਾਈ ਦਿੱਤੀ ਕਿਉਂਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸੀਨੀਅਰ ਅਕਾਲੀ ਆਗੂ ਤੇ ਸੁਖਬੀਰ ਬਾਦਲ ਦੇ ਕਰੀਬੀ ਆਹਮੋ-ਸਾਹਮਣੇ ਆ ਗਏ ਸੀ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫੈਸਲੇ ਨੂੰ ਟਾਲ ਦਿੱਤਾ ਸੀ।

Leave a Reply

Your email address will not be published. Required fields are marked *

View in English