ਫੈਕਟ ਸਮਾਚਾਰ ਸੇਵਾ
ਮੁੰਬਈ , ਨਵੰਬਰ 14
ਦੱਖਣੀ ਭਾਰਤ ਦੇ ਮਸ਼ਹੂਰ ਅਦਾਕਾਰ ਕਾਰਥੀ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਦਾਕਾਰ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਦਿੱਤੀ ਹੈ। ਅਭਿਨੇਤਾ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ ਅਤੇ ਉਨ੍ਹਾਂ ਦੀ ਟੀਮ ਇਸ ਨੂੰ ਬਹਾਲ ਕਰਨ ਲਈ ਸੋਸ਼ਲ ਮੀਡੀਆ ਦਿੱਗਜ ਨਾਲ ਕੰਮ ਕਰ ਰਹੀ ਹੈ।
ਟਵੀਟ ਕਰ ਕੇ ਦਿੱਤੀ ਜਾਣਕਾਰੀ
ਉਨ੍ਹਾਂ ਟਵੀਟ ਕੀਤਾ ਕਿ “ਹੈਲੋ ਦੋਸਤੋ, ਮੇਰਾ ਫੇਸਬੁੱਕ ਪੇਜ ਹੈਕ ਹੋ ਗਿਆ ਹੈ। ਅਸੀਂ FB ਟੀਮ ਨਾਲ ਇਸ ਨੂੰ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਸ ਦੇ ਟਵੀਟ ‘ਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਦੱਸ ਦੇਈਏ ਕਿ ਕਾਰਥੀ ਦੱਖਣ ਦੇ ਨਾਲ-ਨਾਲ ਬਾਲੀਵੁਡ ਵਿੱਚ ਵੀ ਬਹੁਤ ਮਸ਼ਹੂਰ ਹੈ।







