ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਾਰਚ 29
ਪਟਿਆਲਾ ਦੇ ਸ਼ੰਭੂ ਬਲਾਕ ਦੇ 5 ਪਿੰਡਾਂ ਦੇ ਪੰਚਾਇਤੀ ਜ਼ਮੀਨ ਘੁਟਾਲਾ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਅਗਲੇ ਹੁਕਮਾ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।
ਵਿਜੀਲੈਂਸ ਨੇ ਇਸ ਮਾਮਲੇ ‘ਚ ਪਿਛਲੇ ਸਾਲ ਮਈ ਵਿਚ ਪੀਸੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ਵਿੱਚ ਮਦਨਲਾਲ ਜਲਾਲਪੁਰ ਨੇ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਅੱਜ ਅਗਲੇ ਹੁਕਮਾਂ ਤੱਕ ਅੰਤ੍ਰਿਮ ਜ਼ਮਾਨਤ ਦਿੰਦੇ ਹੋਏ ਇਸ ਮਾਮਲੇ ਦੀ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦੇ ਦਿੱਤੇ ਹਨ।







