ਸਾਬਕਾ ਕਾਂਗਰਸੀ MLA ਬਰਿੰਦਰਮੀਤ ਸਿੰਘ ਪਾਹੜਾ ਵਿਜੀਲੈਂਸ ਦਫਤਰ ਹੋਏ ਪੇਸ਼

ਫੈਕਟ ਸਮਾਚਾਰ ਸੇਵਾ

ਗੁਰਦਾਸਪੁਰ, ਦਸੰਬਰ 6

ਬਰਿੰਦਰਮੀਤ ਸਿੰਘ ਪਾਹੜਾ ਅੱਜ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਦਿੱਤੇ ਗਏ ਸੱਦੇ ਦੇ ਚਲਦਿਆਂ ਆਪਣਾ ਪੱਖ ਰੱਖਣ ਲਈ ਵਿਜੀਲੈਂਸ ਦਫਤਰ ਗੁਰਦਾਸਪੁਰ ਵਿਖੇ ਪਹੁੰਚ ਗਏ ਹਨ। ਫਿਲਹਾਲ ਵਿਜੀਲੈਂਸ ਅਧਿਕਾਰੀਆਂ ਵੱਲੋਂ ਇਹ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਉਨ੍ਹਾਂ ਤੋਂ ਕਿਸ ਤਰਾ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਵਿਧਾਇਕ ਪਾਹੜਾ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਦੀ ਚਰਚਾ ਛਿੜੀ ਸੀ। ਚਰਚਾ ਦਾ ਬਾਜ਼ਾਰ ਉਦੋਂ ਹੋਰ ਤੇਜ਼ ਹੋ ਗਿਆ ਸੀ ਜਦੋਂ 3 ਅਕਤੂਬਰ ਨੂੰ ਵਿਜੀਲੈਂਸ ਦੇ ਸਥਾਨਕ ਡੀਐਸਪੀ ਵੱਲੋਂ ਲੀਡ ਬੈਂਕ ਦੇ ਨਾਮ ਲਿਖਿਆ ਗਿਆ ਇੱਕ ਪੱਤਰ ਕਿਸੇ ਬੈਂਕ ਕਰਮਚਾਰੀ ਵੱਲੋਂ ਲੀਕ ਕਰ ਦਿੱਤਾ ਗਿਆ। ਜਿਸ ਵਿੱਚ ਵਿਜੀਲੈਂਸ ਅਧਿਕਾਰੀ ਵੱਲੋਂ ਵਿਧਾਇਕ ਪਾਹੜਾ ਦੇ ਖਿਲਾਫ ਸ਼ੁਰੂ ਕੀਤੀ ਗਈ ਇਨਕੁਆਰੀ ਨੰਬਰ 3 ਮਿਤੀ 25 ਅਗਸਤ 2022 ਦਾ ਹਵਾਲਾ ਦਿੰਦੇ ਹੋਏ ਵੱਖ ਵੱਖ ਬੈਂਕਾਂ ਪਾਸੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਿਤਾ ,ਪਤਨੀ ਸਮੇਤ ਕੁਲ ਛੇ ਪਰਿਵਾਰਿਕ ਮੈਂਬਰਾਂ ਸਮੇਤ ਦੋ ਨਜ਼ਦੀਕੀਆਂ ਦੇ ਬੈਂਕ ਖਾਤਿਆਂ ਅਤੇ ਲੋਨ ਖਾਤਿਆਂ ਦਾ ਰਿਕਾਰਡ ਮੰਗਿਆ ਗਿਆ ਸੀ। ਇਸ ਦੇ ਇੱਕ ਮਹੀਨੇ ਬਾਅਦ ਵੀ ਵਿਧਾਇਕ ਪਾਹੜਾ ਨੂੰ ਵਿਜੀਲੈਂਸ ਵੱਲੋਂ ਬੁਲਾਏ ਜਾਣ ਦੀ ਖਬਰ ਸਾਹਮਣੇ ਆਈ, ਜਿਸ ਬਾਰੇ ਵਿਜੀਲੈਂਸ ਅਧਿਕਾਰੀ ਜ਼ਿਆਦਾ ਜਾਣਕਾਰੀ ਦੇਣ ਤੋਂ ਸਾਫ਼ ਇਨਕਾਰ ਕਰਦੇ ਆ ਰਹੇ ਹਨ। ਵਿਜੀਲੈਂਸ ਵੱਲੋਂ ਸਿਰੋਪੇ ਦੀ ਪੁਸ਼ਟੀ ਕੀਤੀ ਗਈ ਸੀ ਕਿ ਵਿਧਾਇਕ ਪਾਹੜਾ ਨੂੰ ਪੁੱਛਗਿੱਛ ਲਈ ਦਫ਼ਤਰ ਬੁਲਾਇਆ ਗਿਆ ਹੈ। ਅੱਜ 10 ਵਜੇ ਦੇ ਕਰੀਬ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਜਲੰਧਰ ਗੁਰਦਾਸਪੁਰ ਪਹੁੰਚ ਗਏ ਹਨ ਜਿੱਥੇ ਡੀਐਸਪੀ ਵਿਜੀਲੈਂਸ ਨਿਰਮਲ ਸਿੰਘ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English