ਫੈਕਟ ਸਮਾਚਾਰ ਸੇਵਾ
ਲੁਧਿਆਣਾ , ਅਕਤੂਬਰ 30
ਮਸ਼ਹੂਰ ਅਨਾਜ ਢੋਆ-ਢੁਆਈ ਘੁਟਾਲੇ ‘ਚ ਨਾਂ ਆਉਣ ਵਾਲੇ ਇੰਦਰਜੀਤ ਸਿੰਘ ਇੰਡੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭਾਰਤੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਇੰਡੀ ਨੂੰ ਨਾਮਜ਼ਦ ਕੀਤਾ ਗਿਆ ਸੀ ਤੇ ਜ਼ਿਲ੍ਹਾ ਸੈਸ਼ਨ ਅਦਾਲਤ ਵੱਲੋਂ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਮਗਰੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜੱਜ ਰਾਜ ਮੋਹਨ ਦੀ ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਵਿਜੀਲੈਂਸ ਦਾ ਦੋਸ਼ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਜਦੋਂ ਵਿਜੀਲੈਂਸ ਟੀਮ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚਾ ਤਾਂ ਇੰਦਰਜੀਤ ਸਿੰਘ ਇੰਡੀ ਉਥੋਂ ਬੈਗ ਲੈ ਕੇ ਭੱਜ ਗਿਆ। ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇੰਡੀ ਨੂੰ ਇਸ ਆਧਾਰ ‘ਤੇ ਨਾਮਜ਼ਦ ਕੀਤਾ ਗਿਆ ਸੀ। ਇੰਨਾ ਹੀ ਨਹੀਂ ਇੰਡੀ ‘ਤੇ ਸਾਬਕਾ ਕੈਬਨਿਟ ਮੰਤਰੀ ਦੇ ਪੀਏ ਵਜੋਂ ਕੰਮ ਕਰਨ ਦਾ ਦੋਸ਼ ਹੈ।







