ਈਡੀ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਲੁਧਿਆਣਾ ਸਥਿਤ ਘਰ ‘ਤੇ ਛਾਪਾ ਮਾਰਿਆ। ਤੜਕ ਸਵੇਰੇ ਹੀ ਵੱਡੀ ਗਿਣਤੀ ਵਿਚ ਪੁਲਿਸ ਨੇ ਲੁਧਿਆਣਾ ਦੇ ਮਾਡਲ ਪਿੰਡ ਕੋਛੜ ਬਜ਼ਾਰ ਨੇੜੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੀ ਘੇਰਾਬੰਦੀ ਕਰ ਲਈ।
ਪਿਛਲੇ ਦਿਨੀਂ ਇਸ ਮੰਤਰੀ ‘ਤੇ ਅਨਾਜ ਘੁਟਾਲੇ ਦੇ ਭਾਰੀ ਦੋਸ਼ ਲੱਗੇ ਸਨ, ਜਿਨ੍ਹਾਂ ‘ਚ ਵਿਜੀਲੈਂਸ ਦੀ ਕਾਰਵਾਈ ਵੀ ਚੱਲ ਰਹੀ ਹੈ ਅਤੇ ਕਈ ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਆਸ਼ੂ ਜ਼ਮਾਨਤ ‘ਤੇ ਬਾਹਰ ਆਇਆ ਹੈ।







